Posts

ਬਾਰ ਕੌਂਸਲ ਪੰਜਾਬ ਅਤੇ ਹਰਿਆਣਾ ਵਜੋਂ ਜਿੱਤੇ ਮੈਂਬਰ ਨੇ ਪੰਜਾਬੀ ਯੂਨੀਵਰਸਿਟੀ ਮੁਲਾਜਮ ਸੰਘ ਨੂੰ ਸਹਿਯੋਗ ਦੇਣ ਦਾ ਦਿੱਤਾ ਭਰੋਸਾ

Image
  * ਸੱਤਵੇਂ ਦਿਨ ਵੀ ਜਾਰੀ ਰਿਹਾ ਮੁਲਾਜਮ ਸੰਘ ਦਾ ਧਰਨਾ* **ਬਾਰ ਕੌਂਸਲ ਪੰਜਾਬ ਅਤੇ ਹਰਿਆਣਾ ਵਜੋਂ ਜਿੱਤੇ ਮੈਂਬਰ ਨੇ ਪੰਜਾਬੀ ਯੂਨੀਵਰਸਿਟੀ ਮੁਲਾਜਮ ਸੰਘ ਨੂੰ ਸਹਿਯੋਗ ਦੇਣ ਦਾ ਦਿੱਤਾ ਭਰੋਸਾ** ਅੱਜ ਮਿਤੀ 05.05.2026 ਨੂੰ ਪੰਜਾਬੀ ਯੂਨੀਵਰਸਿਟੀ ਨਾਨ ਟੀਚਿੰਗ ਕਰਮਚਾਰੀ ਸੰਘ ਵਲੋਂ ਲਗਾਇਆ ਸ਼ਾਂਤਮਈ ਧਰਨਾ ਮੁਲਾਜਮਾਂ ਦੇ ਸਹਿਯੋਗ ਨਾਲ ਜਾਰੀ ਰਿਹਾ। ਯੂਨੀਅਨ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਨੇ ਯੂਨੀਵਰਸਿਟੀ ਪ੍ਰਸਾਸ਼ਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜਮਾਂ ਦੀਆਂ ਮੰਗਾਂ ਜਲਦ ਪੂਰੀਆਂ ਨਹੀਂ ਹੁੰਦੀਆਂ ਤਾਂ ਆਉਂਦੇ ਦਿਨ੍ਹਾਂ ਵਿੱਚ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ ਜਿਸ ਦੀ ਸਾਰੀ ਜਿੰਮੇਵਾਰੀ ਯੂਨੀਵਰਸਿਟੀ ਪ੍ਰਸਾਸ਼ਨ ਦੀ ਹੋਵੇਗੀ। ਇਸ ਮੌਕੇ ਕਾਰਜਕਾਰਨੀ ਤੋਂ ਇਲਾਵਾ ਸਲਾਹਕਾਰ ਕਮੇਟੀ ਦੇ ਨੁਮਾਇੰਦਿਆਂ ਸਮੇਤ ਕ੍ਰਿਸ਼ਨ ਕੁਮਾਰ, ਮਨਦੀਪ ਚਹਿਲ, ਧਰਮਿੰਦਰ ਸਿੰਘ ਪੰਨੂ, ਮਾਘੀ ਸਿੰਘ, ਚਮਕੌਰ ਸਿੰਘ, ਕੁਲਦੀਪ, ਅਜੇ ਅਰੋੜਾ, ਰਾਜੇਸ਼ ਗੱਗੂ, ਪਰਮਜੀਤ ਸਿੰਘ ਆਦਿ ਹਾਜਰ ਰਹੇ। ਪੰਜਾਬੀ ਯੂਨੀਵਰਸਿਟੀ ਮੁਲਾਜਮ ਸੰਘ ਨੇ ਐਡਵੋਕੇਟ ਕਰਮਜੀਤ ਸਿੰਘ ਚੌਧਰੀ ਨੂੰ ਪੰਜਾਬ ਅਤੇ ਹਰਿਆਣਾ ਦੇ ਮੈਂਬਰ ਬਾਰ ਕੌਂਸਲ ਵਜੋਂ ਜਿੱਤਣ ਤੇ ਸਨਮਾਨ ਸਮਾਰੋਹ ਉਲੀਕਿਆ ਗਿਆ। ਇਸ ਮੌਕੇ ਐਡਵੋਕੇਟ ਕੁਲਬੀਰ ਸਿੰਘ, ਪ੍ਰਧਾਨ ਬਾਰ ਐਸੋਸੀਏਸ਼ਨ, ਰਾਜਪੁਰਾ ਕੋਰਟ; ਐਡਵੋਕੇਟ ਗੁਰਲੀਨ ਕੌਰ, ਲੀਗਲ ਰੀਡਰ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ; ਐਡਵੋਕੇਟ ਮੰਗੂ...

ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਦੀਆਂ ਮੁਸਕਿਲਾਂ ਦਾ ਜਲਦੀ ਹੱਲ ਕੀਤਾ ਜਾਵੇਗਾ - ਭਗਵੰਤ ਮਾਨ

Image
  ਪੰਜਾਬੀ ਯੂਨੀਵਰਸਿਟੀ ਮੁਲਾਜ਼ਮਾਂ ਦੇ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਨੇ ਲਿਆ ਮੁੱਖ ਮੰਤਰੀ ਸ. ਭਗਵੰਤ ਮਾਨ ਤੋਂ ਆਸ਼ੀਰਵਾਦ ਚੰਡੀਗੜ੍ਹ 29 ਮਾਰਚ : ਗੁਰਜੀਤ ਸਿੰਘ ਗੋਪਾਲਪੁਰੀ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਨਾਲ ਨਾਨ - ਟੀਚਿੰਗ ਸੰਘ  ਦੀਆਂ ਚੋਣਾਂ ਜਿੱਤਣ ਉਪਰੰਤ ਨਿੱਜੀ ਮੁਲਾਕਾਤ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ  ਗੋਪਾਲਪੁਰੀ ਨੇ ਮੁੱਖ ਮੰਤਰੀ ਸਾਹਿਬ ਤੋਂ ਆਸ਼ੀਰਵਾਦ ਲਿਆ ਅਤੇ ਪੰਜਾਬ ਦੀ ਤਰੱਕੀ ਲਈ ਉਨ੍ਹਾਂ ਦੀ ਵਚਨਬੱਧਤਾ ਦੀ ਦਿਲੋਂ ਸਰਾਹਨਾ ਕਰਦਿਆਂ ਮੁਬਾਰਕਬਾਦ ਦਿੱਤੀ। ਮੀਟਿੰਗ ਦੌਰਾਨ ਗੁਰਜੀਤ ਸਿੰਘ ਗੋਪਾਲਪੁਰੀ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸੰਬੰਧਿਤ ਕਈ ਗੰਭੀਰ ਮਸਲੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦੇ ਗਏ। ਉਨ੍ਹਾਂ ਨੇ ਖਾਸ ਤੌਰ ‘ਤੇ ਕਰਮਚਾਰੀਆਂ ਦੀਆਂ ਲੰਬਿਤ ਮੰਗਾਂ, ਪ੍ਰਸ਼ਾਸਨਿਕ ਪੱਧਰ ‘ਤੇ ਹੋ ਰਹੀਆਂ ਬੇਨਿਯਮੀਆਂ ਅਤੇ ਹੋਰ ਸੰਬੰਧਿਤ ਮੁੱਦਿਆਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਨੇ ਗੱਲਬਾਤ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਇਨ੍ਹਾਂ ਸਾਰੇ ਮਸਲਿਆਂ ਦਾ ਜਲਦ ਤੋਂ ਜਲਦ ਯੋਗ ਹੱਲ ਕੀਤਾ ਜਾਵੇਗਾ। ਇਸ ਮੌਕੇ ਗੁਰਜੀਤ ਸਿੰਘ ਗੋਪਾਲਪੁਰੀ ਨੇ ਆਸ ਜਤਾਈ ਕਿ ਮੁੱਖ ਮੰਤਰੀ ਦੀ ਦਖਲਅੰਦਾਜ਼ੀ ਨਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਸਲੇ ਜਲਦੀ ਹੀ ਸੁਲਝਾਏ ਜਾਣਗੇ ਅਤੇ ਕਰਮਚਾਰੀਆਂ ਨੂੰ ਨਿਆਂ ਮਿਲੇਗਾ।  #bhagwantm...

ਦਲਿਤ ਨੌਜਵਾਨ ਨੂੰ ਪਿਸ਼ਾਬ ਪੀਣ ਲਈ ਮਜਬੂਰ ਕਰਨ ਦਾ ਇਲਜ਼ਾਮ, 15 ਦਿਨਾਂ ਵਿੱਚ ਤੀਜਾ ਕੇਸ

Image
 ਦਲਿਤ ਨੌਜਵਾਨ ਨੂੰ ਪਿਸ਼ਾਬ ਪੀਣ ਲਈ ਮਜਬੂਰ ਕਰਨ ਦਾ ਇਲਜ਼ਾਮ, 15 ਦਿਨਾਂ ਵਿੱਚ ਤੀਜਾ ਕੇਸ ਨੋਟ: ਵੇਰਵੇ ਤੁਹਾਨੂੰ ਪਰੇਸ਼ਾਨ ਕਰ ਸਕਦੇ ਹਨ "ਉਨ੍ਹਾਂ ਨੇ ਮੈਨੂੰ ਬੰਦੂਕ ਦੀ ਨੋਕ 'ਤੇ ਗੱਡੀ 'ਚ ਬਿਠਾ ਲਿਆ। ਮੇਰੇ ਨਾਲ ਕੁੱਟਮਾਰ ਕੀਤੀ ਤੇ ਜ਼ਬਰਦਸਤੀ ਬੋਤਲ 'ਚ ਪਿਸ਼ਾਬ ਭਰ ਕੇ ਮੈਨੂੰ ਪਿਆਇਆ ਗਿਆ, ਜੇ ਮੈਂ ਦਲਿਤ ਨਾ ਹੁੰਦਾ ਤਾਂ ਕੀ ਮੈਨੂੰ ਪਿਸ਼ਾਬ ਪਿਆਇਆ ਜਾਂਦਾ?" ਇਹ ਪੁੱਛਦੇ ਹੋਏ ਦਲਿਤ ਭਾਈਚਾਰੇ ਦੇ 33 ਸਾਲਾ ਗਿਆਨ ਸਿੰਘ ਜਾਟਵ ਰੋ ਪੈਂਦੇ ਹਨ। ਸ਼ਿਕਾਇਤ ਦੇ ਮੁਤਾਬਕ ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ 'ਚ 20 ਅਕਤੂਬਰ ਨੂੰ ਗਿਆਨ ਸਿੰਘ ਜਾਟਵ ਨਾਲ ਕੁੱਟਮਾਰ ਕੀਤੀ ਗਈ ਅਤੇ ਜ਼ਬਰਦਸਤੀ ਪਿਸ਼ਾਬ ਪਿਲਾਇਆ ਗਿਆ। ਪਿਛਲੇ 15 ਦਿਨਾਂ ਵਿੱਚ ਮੱਧ ਪ੍ਰਦੇਸ਼ ਅੰਦਰ ਦਲਿਤਾਂ 'ਤੇ ਜ਼ੁਲਮ ਦੇ ਤਿੰਨ ਗੰਭੀਰ ਮਾਮਲੇ ਸਾਹਮਣੇ ਆਏ ਹਨ। ਸਭ ਤੋਂ ਤਾਜ਼ਾ ਮਾਮਲਾ ਭਿੰਡ ਤੋਂ ਆਇਆ ਹੈ, ਜਿਸ ਨੇ ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। #punjabinews #caste #madhyapradesh

ਚੋਣਾਂ ਕਰਵਾਉਣਾ ਪਿੱਛਲੇ ਸੰਘ ਦੀ ਜ਼ਿੰਮੇਵਾਰੀ ਹੁੰਦੀ ਹੈ, ਪਰ ਸਾਬਕਾ ਸੰਘ ਦੀ ਨਾਲਾਇਕੀ ਕਰਕੇ ਚੋਣਾਂ ਲੇਟ ਹੋ ਰਹੀਆਂ ਹਨ- ਗੋਪਾਲਪੁਰੀ

Image
ਚੋਣਾਂ ਕਰਵਾਉਣਾ ਪਿੱਛਲੇ ਸੰਘ ਦੀ ਜ਼ਿੰਮੇਵਾਰੀ ਹੁੰਦੀ ਹੈ, ਪਰ ਸਾਬਕਾ ਸੰਘ ਦੀ ਨਾਲਾਇਕੀ ਕਰਕੇ ਚੋਣਾਂ ਲੇਟ ਹੋ ਰਹੀਆਂ ਹਨ- ਗੋਪਾਲਪੁਰੀ  ਪਟਿਆਲਾ, 16 ਅਕਤੂਬਰ (ਪੱਤਰ ਪੑੇਰਕ) :ਗੁਰਜੀਤ ਸਿੰਘ ਗੋਪਾਲਪੁਰੀ ਕਿਹਾ ਕਿ ਚੋਣਾਂ ਕਰਵਾਉਣ ਸਾਬਕਾ ਸੰਘ ਦੀ ਮੁੱਢਲੀ ਜਿੰਮੇਵਾਰੀ ਹੁੰਦੀ ਹੈ ਕਿ ਚੋਣਾਂ ਸਮੇਂ ਸਿਰ ਕਰਵਾਈਆਂ ਜਾਣ,ਪਰ ਸਾਬਕਾ ਸੰਘ ਨੂੰ ਆਪਣੀ ਹਾਰ ਨਜ਼ਰ ਆ ਰਹੀ ਹੈ ਇਸ ਕਰਕੇ ਸਾਬਕਾ ਸੰਘ ਆਪਣੀ ਜਿੰਮੇਵਾਰੀ ਤੋ ਭੱਜ ਰਿਹਾ ਹੈ| ਨਾਲ ਹੀ  ਅੱਜ ਗੋਪਾਲਪੁਰੀ ਨੇ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਹੈ ਕਿ ਯੂਨੀਵਰਸਿਟੀ ਕਰਮਚਾਰੀਆਂ ਦੀ ਯੂਨੀਅਨ ਦੀ ਚੋਣ ਜਲਦੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ 10 ਮਹੀਨਿਆਂ ਤੋਂ ਚੋਣ ਨਹੀਂ ਹੋਈ, ਜਿਸ ਕਾਰਨ ਕਰਮਚਾਰੀਆਂ ਦੇ ਕਈ ਮਹੱਤਵਪੂਰਨ ਮਸਲੇ ਰੁਕੇ ਪਏ ਹਨ। ਗੋਪਾਲਪੁਰੀ ਨੇ ਕਿਹਾ ਕਿ ਜੇ ਚੋਣਾਂ ਹੁਣ ਕਰਵਾਈਆਂ ਜਾਣੀਆਂ ਹੀ ਹਨ ਤਾਂ ਉਹਨਾਂ ਨੂੰ ਤੁਰੰਤ ਕਰਵਾਇਆ ਜਾਵੇ, ਤਾਂ ਜੋ ਨਵੀਂ ਯੂਨੀਅਨ ਬਣ ਸਕੇ ਤੇ ਕਰਮਚਾਰੀਆਂ ਦੇ ਹਿੱਤਾਂ ਦੀ ਪਾਸਦਾਰੀ ਲਈ ਕੰਮ ਸ਼ੁਰੂ ਹੋ ਸਕੇ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਹੋ ਰਹੀ ਦੇਰੀ ਕਰਮਚਾਰੀਆਂ ਲਈ ਨਿਰਾਸ਼ਾਜਨਕ ਹੈ ਅਤੇ ਇਸ ਨਾਲ ਪ੍ਰਸ਼ਾਸਨਕ ਕੰਮ ਵੀ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਦੇਖਦਿਆਂ ਚੋਣ ਦੀ ਤਾਰੀਖ ਤੁਰੰਤ ਘੋਸ਼ਿਤ ਕੀਤੀ ਜਾਵੇ ਤਾਂ ਜੋ ਸਿਸਟਮ ਦੁਬਾਰਾ ਪੂਰੀ ਤਰ੍ਹਾਂ ਚੱਲ ਸਕੇ...

ਭੈਣਾਂ ਦਾ ਪਵਿੱਤਰ ਤਿਉਹਾਰ ਹੋਣ ਤੇ ਵੀ ਤਨਖਾਹਾਂ ਨਾ ਮਿਲਣਾ ਯੂਨੀਵਰਸਿਟੀ ਪ੍ਰਸ਼ਾਸਨ ਲਈ ਮੰਦਭਾਗਾ - ਸ਼ਰਨਦੀਪ ਕੌਰ

Image
  ਭੈਣਾਂ ਦਾ ਪਵਿੱਤਰ ਤਿਉਹਾਰ ਹੋਣ ਤੇ ਵੀ ਤਨਖਾਹਾਂ ਨਾ ਮਿਲਣਾ ਯੂਨੀਵਰਸਿਟੀ ਪ੍ਰਸ਼ਾਸਨ ਲਈ ਮੰਦਭਾਗਾ - ਸ਼ਰਨਦੀਪ ਕੌਰ  ਬੁੱਧਵਾਰ ਨੂੰ ਯੂਨੀਅਨ ਚੋਣਾਂ ਲਈ ਈਫਾ ਪਾਰਟੀ ਕਰੇਗੀ ਮੈਨੀਫੈਸਟੋ ਜਾਰੀ -ਜਗਤਾਰ ਸਿੰਘ ਸੈਣੀ  ਮੁਲਾਜ਼ਮਾਂ ਨੂੰ ਅਪੀਲ ਹੈ ਕਿ ਇਕ ਵਾਰ ਗੋਪਾਲਪੁਰੀ ਅਤੇ ਪੂਰੀ ਟੀਮ ਨੂੰ ਵੋਟਾਂ ਪਾ ਕੇ ਮੁਲਾਜ਼ਮਾਂ ਦੀ ਸੇਵਾ ਕਰਨ ਦਾ ਮੌਕਾ ਦਿਉ - ਸਜੀਵ ਕੁਮਾਰ, ਸ਼ਿਵ ਸਰਜਨ, ਚਮਕੌਰ ਸਿੰਘ ਪਟਿਆਲਾ, 10 ਅਕਤੂਬਰ (ਪੱਤਰ ਪ੍ਰੇਰਕ):ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਰਮਚਾਰੀਆਂ ਲਈ ਕਰਵਾ ਚੌਥ ਦਾ ਦਿਨ ਵੀ ਉਦਾਸੀ ਲੈ ਕੇ ਆਇਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅਜੇ ਤੱਕ ਵੀ ਕਰਮਚਾਰੀਆਂ ਨੂੰ ਤਨਖ਼ਾਹ ਜਾਰੀ ਨਹੀਂ ਕੀਤੀ ਗਈ। ਇਸ ਗੰਭੀਰ ਮਾਮਲੇ ‘ਤੇ EFA ਪਾਰਟੀ ਨੇ 1 ਅਕਤੂਬਰ ਤੋਂ ਯੂਨੀਵਰਸਿਟੀ ਵਿਖੇ ਲਗਾਤਾਰ ਧਰਨਾ ਸ਼ੁਰੂ ਕੀਤਾ ਹੋਇਆ ਹੈ ਜੋ ਅੱਜ ਤੱਕ ਜਾਰੀ ਹੈ। ਈਫਾ ਪਾਰਟੀ ਦੇ ਪ੍ਰਧਾਨ  ਗੁਰਜੀਤ ਸਿੰਘ ਗੋਪਾਲਪੁਰੀ ਨੇ ਕਿਹਾ ਕਿ—ਜਦੋਂ ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀ ਆਪਣੀ ਘਰ ਦੀਆਂ ਜ਼ਿੰਮੇਵਾਰੀਆਂ ਨਹੀਂ ਨਿਭਾ ਸਕਦੇ, ਤਦ ਪ੍ਰਸ਼ਾਸਨ ਦਾ ਚੁੱਪ ਰਹਿਣਾ ਸ਼ਰਮਨਾਕ ਹੈ। ਕਰਵਾ ਚੌਥ ਵਰਗੇ ਤਿਉਹਾਰ ‘ਤੇ ਵੀ ਕਰਮਚਾਰੀਆਂ ਦੀ ਤਨਖ਼ਾਹ ਨਾ ਮਿਲਣਾ ਇਕ ਸੰਵੇਦਨਹੀਣਤਾ ਦਾ ਸਬੂਤ ਹੈ।”ਗੋਪਾਲਪੁਰੀ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਦੀ ਲਾਪਰਵਾਹੀ ਕਰਮਚਾਰੀਆਂ ਨੂੰ ਆਰਥਿਕ ਤੌਰ ‘ਤੇ ਤਬਾਹ ਕਰ ਰਹੀ ਹੈ। ਈਫਾ ਪਾਰਟੀ ਨੇ ਸਾਫ਼ ...

ਪੰਜਾਬੀ ਯੂਨੀਵਰਸਿਟੀ ਪਟਿਆਲਾ — ਕਰਮਚਾਰੀਆਂ ਨੂੰ ਅਜੇ ਤੱਕ ਤਨਖਾਹ ਨਹੀਂ ਮਿਲੀ, ਈਫਾ ਪਾਰਟੀ ਵੱਲੋਂ ਧਰਨਾ ਜਾਰੀ

Image
ਪੰਜਾਬੀ ਯੂਨੀਵਰਸਿਟੀ ਪਟਿਆਲਾ — ਕਰਮਚਾਰੀਆਂ ਨੂੰ ਅਜੇ ਤੱਕ ਤਨਖਾਹ ਨਹੀਂ ਮਿਲੀ, ਈਫਾ ਪਾਰਟੀ ਵੱਲੋਂ ਧਰਨਾ ਜਾਰੀ ਪਟਿਆਲਾ (ਪੱਤਰ ਪ੍ਰੇਰਕ) 09ਅਕਤੂਬਰ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਰਮਚਾਰੀਆਂ ਨੂੰ ਅਕਤੂਬਰ ਮਹੀਨੇ ਦੀ ਤਨਖਾਹ ਅਜੇ ਤੱਕ ਨਹੀਂ ਮਿਲੀ। ਹਰ ਮਹੀਨੇ ਦੀ ਤਰ੍ਹਾਂ ਇਸ ਵਾਰੀ ਵੀ ਤਨਖਾਹ ਜਾਰੀ ਕਰਨ ਵਿੱਚ ਦੇਰੀ ਹੋਣ ਕਾਰਨ ਕਰਮਚਾਰੀਆਂ ਵਿੱਚ ਨਿਰਾਸ਼ਾ ਅਤੇ ਗੁੱਸੇ ਦਾ ਮਾਹੌਲ ਹੈ।ਤਨਖਾਹਾਂ ਸਮੇਂ ਸਿਰ ਪਵਾਉਣ ਲਈ 1 ਅਕਤੂਬਰ ਤੋ ਵਿੱਤ ਅਫ਼ਸਰ ਦੇ ਗੇਟ ਅੱਗੇ ਲਗਾਤਾਰ ਧਰਨਾ ਚੱਲ ਰਿਹਾ ਹੈ|ਅੱਜ ਇਸਤਰੀਆਂ ਦਾ ਕਰਵਾਚੋਥ ਦਾ ਵਰਤ ਹੋਣ ਦੇ ਬਾਵਜੂਦ ਤਨਖਾਹਾਂ ਜਾਰੀ ਨਹੀਂ ਕੀਤੀਆਂ ਗਈਆਂ | ਈਫਾ (Employees Federation Association) ਪਾਰਟੀ ਵੱਲੋਂ ਦੱਸਿਆ ਗਿਆ ਹੈ ਕਿ 1 ਤਾਰੀਖ ਤੋਂ ਹੀ ਕਰਮਚਾਰੀ ਤਨਖਾਹ ਦੀ ਉਡੀਕ ਕਰ ਰਹੇ ਹਨ, ਪਰ ਪ੍ਰਸ਼ਾਸਨ ਵੱਲੋਂ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ ਗਿਆ। ਯੂਨੀਵਰਸਿਟੀ ਪ੍ਰਸ਼ਾਸਨ ਦੀ ਇਹ ਲਾਪਰਵਾਹੀ ਕਰਮਚਾਰੀਆਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਕਰ ਰਹੀ ਹੈ | ਈਫਾ ਪਾਰਟੀ ਦੇ ਆਗੂ ਗੁਰਜੀਤ ਸਿੰਘ ਗੋਪਾਲਪੁਰੀ ਨੇ ਕਿਹਾ ਕਿ, “ਹਰ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਵੀ ਤਨਖਾਹ ਦੇਰੀ ਨਾਲ ਆਉਣਾ ਯੂਨੀਵਰਸਿਟੀ ਦੀ ਪ੍ਰਬੰਧਕੀ ਨਾਕਾਮੀ ਹੈ। ਜੇਕਰ ਤਨਖਾਹ ਤੁਰੰਤ ਜਾਰੀ ਨਾ ਕੀਤੀ ਗਈ ਤਾਂ ਈਫਾ ਪਾਰਟੀ ਹੋਰ ਵੱਡਾ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵੇਗੀ।” ਇਸ ਧਰਨੇ ਵਿੱਚ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ ਸੈਣੀ, ਸ਼ਰਨਦ...

ਸਮੇਂ ਸਿਰ ਤਨਖਾਹਾਂ ਦਾ ਅਗਰ ਪ੍ਰਬੰਧ ਨਹੀਂ ਕਰ ਸਕਦਾ ਤਾਂ ਵਿੱਤ ਅਫ਼ਸਰ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ - ਗੋਪਾਲਪੁਰੀ

Image
  ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਈਫਾ ਪਾਰਟੀ ਦਾ ਰੋਸ – ਪੁਤਲਾ ਫੂਕਿਆ ਸਮੇਂ ਸਿਰ ਤਨਖਾਹਾਂ ਦਾ ਅਗਰ ਪ੍ਰਬੰਧ ਨਹੀਂ ਕਰ ਸਕਦਾ ਤਾਂ ਵਿੱਤ ਅਫ਼ਸਰ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ -  ਗੋਪਾਲਪੁਰੀ ਤਨਖਾਹਾਂ ਦੇਰੀ ਨਾਲ ਮਿਲਣ ਕਾਰਨ ਕਰਮਚਾਰੀਆਂ ਨੂੰ ਵਾਧੂ ਜੁਰਮਾਨੇ ਭੁਗਤਣੇ ਪੈਂਦੇ ਹਨ –  ਜਗਤਾਰ,ਸ਼ਰਨਦੀਪ ਪਟਿਆਲਾ, 2 ਅਕਤੂਬਰ (ਸੰਵਾਦਦਾਤਾ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਅੱਜ ਈਫਾ ਪਾਰਟੀ ਵੱਲੋਂ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਦੀ ਅਗਵਾਈ ਹੇਠ ਯੂਨੀਵਰਸਿਟੀ ਪ੍ਰਸ਼ਾਸਨ ਦਾ ਪੁਤਲਾ ਫੂਕਿਆ ਗਿਆ। ਰੋਸ ਪ੍ਰਦਰਸ਼ਨ ਦੌਰਾਨ ਵਿੱਤ ਅਫ਼ਸਰ ਖ਼ਿਲਾਫ਼ ਤੀਖ਼ੀ ਨਾਅਰੇਬਾਜ਼ੀ ਵੀ ਕੀਤੀ ਗਈ। ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਨੇ ਕਿਹਾ ਕਿ ਯੂਨੀਵਰਸਿਟੀ ਕਰਮਚਾਰੀਆਂ ਨੂੰ ਹਰ ਮਹੀਨੇ ਤਨਖਾਹ ਦੇਣ ਵਿੱਚ ਹੋ ਰਹੀ ਦੇਰੀ ਕਾਰਨ ਉਹਨਾਂ ਨੂੰ ਬੈਂਕਾਂ ਤੇ ਹੋਰ ਵਿੱਤੀ ਸੰਸਥਾਵਾਂ ਵੱਲੋਂ ਵਾਧੂ ਜੁਰਮਾਨੇ ਭਰਣੇ ਪੈਂਦੇ ਹਨ, ਜੋ ਕਰਮਚਾਰੀਆਂ ਨਾਲ ਵੱਡਾ ਜ਼ੁਲਮ ਹੈ। ਉਨ੍ਹਾਂ ਨੇ ਕਿਹਾ ਕਿ ਇਹ ਹਾਲਾਤ ਅਸਹਿਣਯੋਗ ਹਨ ਅਤੇ ਈਫਾ ਪਾਰਟੀ ਇਸ ਖਿਲਾਫ਼ ਆਵਾਜ਼ ਬੁਲੰਦ ਕਰਦੀ ਰਹੇਗੀ। ਈਫਾ ਪਾਰਟੀ ਨੇ ਯੂਨੀਵਰਸਿਟੀ ਦੇ ਵਿੱਤ ਅਫ਼ਸਰ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਜੇਕਰ ਉਹ ਸਮੇਂ-ਸਿਰ ਤਨਖਾਹ ਨਹੀਂ ਦੇ ਸਕਦੇ ਤਾਂ ਉਹਨਾਂ ਨੂੰ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਗੋਪਾਲਪੁਰੀ ਨੇ ਕਿਹਾ ਕਿ ਜੇਕਰ ਹਾਲਾਤ ਨਾ ਸੁਧਰੇ ਤਾਂ ਈਫਾ ...