ਪਟਿਆਲਾ ਜ਼ਿਲ੍ਹੇ ਵਿੱਚ ਕੀ ਨੇ ਪਾਣੀ ਦੇ ਹਾਲਾਤ Get link Facebook X Pinterest Email Other Apps August 30, 2025 ਪਟਿਆਲਾ ਦੀਆਂ ਦਰਿਆਵਾਂ ਵਿੱਚ ਕੀ ਹੈ ਜਲ-ਸਤ੍ਹਰ।30 ਅਗਸਤ ਸ਼ਾਮ 6 ਵਜੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਰਿਪੋਰਟ ਵਿੱਚ ਪੜ੍ਹੋ। Get link Facebook X Pinterest Email Other Apps Comments
ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਦੀਆਂ ਮੁਸਕਿਲਾਂ ਦਾ ਜਲਦੀ ਹੱਲ ਕੀਤਾ ਜਾਵੇਗਾ - ਭਗਵੰਤ ਮਾਨ March 29, 2026 ਪੰਜਾਬੀ ਯੂਨੀਵਰਸਿਟੀ ਮੁਲਾਜ਼ਮਾਂ ਦੇ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਨੇ ਲਿਆ ਮੁੱਖ ਮੰਤਰੀ ਸ. ਭਗਵੰਤ ਮਾਨ ਤੋਂ ਆਸ਼ੀਰਵਾਦ ਚੰਡੀਗੜ੍ਹ 29 ਮਾਰਚ : ਗੁਰਜੀਤ ਸਿੰਘ ਗੋਪਾਲਪੁਰੀ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਨਾਲ ਨਾਨ - ਟੀਚਿੰਗ ਸੰਘ ਦੀਆਂ ਚੋਣਾਂ ਜਿੱਤਣ ਉਪਰੰਤ ਨਿੱਜੀ ਮੁਲਾਕਾਤ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਗੋਪਾਲਪੁਰੀ ਨੇ ਮੁੱਖ ਮੰਤਰੀ ਸਾਹਿਬ ਤੋਂ ਆਸ਼ੀਰਵਾਦ ਲਿਆ ਅਤੇ ਪੰਜਾਬ ਦੀ ਤਰੱਕੀ ਲਈ ਉਨ੍ਹਾਂ ਦੀ ਵਚਨਬੱਧਤਾ ਦੀ ਦਿਲੋਂ ਸਰਾਹਨਾ ਕਰਦਿਆਂ ਮੁਬਾਰਕਬਾਦ ਦਿੱਤੀ। ਮੀਟਿੰਗ ਦੌਰਾਨ ਗੁਰਜੀਤ ਸਿੰਘ ਗੋਪਾਲਪੁਰੀ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸੰਬੰਧਿਤ ਕਈ ਗੰਭੀਰ ਮਸਲੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦੇ ਗਏ। ਉਨ੍ਹਾਂ ਨੇ ਖਾਸ ਤੌਰ ‘ਤੇ ਕਰਮਚਾਰੀਆਂ ਦੀਆਂ ਲੰਬਿਤ ਮੰਗਾਂ, ਪ੍ਰਸ਼ਾਸਨਿਕ ਪੱਧਰ ‘ਤੇ ਹੋ ਰਹੀਆਂ ਬੇਨਿਯਮੀਆਂ ਅਤੇ ਹੋਰ ਸੰਬੰਧਿਤ ਮੁੱਦਿਆਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਨੇ ਗੱਲਬਾਤ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਇਨ੍ਹਾਂ ਸਾਰੇ ਮਸਲਿਆਂ ਦਾ ਜਲਦ ਤੋਂ ਜਲਦ ਯੋਗ ਹੱਲ ਕੀਤਾ ਜਾਵੇਗਾ। ਇਸ ਮੌਕੇ ਗੁਰਜੀਤ ਸਿੰਘ ਗੋਪਾਲਪੁਰੀ ਨੇ ਆਸ ਜਤਾਈ ਕਿ ਮੁੱਖ ਮੰਤਰੀ ਦੀ ਦਖਲਅੰਦਾਜ਼ੀ ਨਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਸਲੇ ਜਲਦੀ ਹੀ ਸੁਲਝਾਏ ਜਾਣਗੇ ਅਤੇ ਕਰਮਚਾਰੀਆਂ ਨੂੰ ਨਿਆਂ ਮਿਲੇਗਾ। #bhagwantm... Read more
ਬਾਰ ਕੌਂਸਲ ਪੰਜਾਬ ਅਤੇ ਹਰਿਆਣਾ ਵਜੋਂ ਜਿੱਤੇ ਮੈਂਬਰ ਨੇ ਪੰਜਾਬੀ ਯੂਨੀਵਰਸਿਟੀ ਮੁਲਾਜਮ ਸੰਘ ਨੂੰ ਸਹਿਯੋਗ ਦੇਣ ਦਾ ਦਿੱਤਾ ਭਰੋਸਾ May 05, 2026 * ਸੱਤਵੇਂ ਦਿਨ ਵੀ ਜਾਰੀ ਰਿਹਾ ਮੁਲਾਜਮ ਸੰਘ ਦਾ ਧਰਨਾ* **ਬਾਰ ਕੌਂਸਲ ਪੰਜਾਬ ਅਤੇ ਹਰਿਆਣਾ ਵਜੋਂ ਜਿੱਤੇ ਮੈਂਬਰ ਨੇ ਪੰਜਾਬੀ ਯੂਨੀਵਰਸਿਟੀ ਮੁਲਾਜਮ ਸੰਘ ਨੂੰ ਸਹਿਯੋਗ ਦੇਣ ਦਾ ਦਿੱਤਾ ਭਰੋਸਾ** ਅੱਜ ਮਿਤੀ 05.05.2026 ਨੂੰ ਪੰਜਾਬੀ ਯੂਨੀਵਰਸਿਟੀ ਨਾਨ ਟੀਚਿੰਗ ਕਰਮਚਾਰੀ ਸੰਘ ਵਲੋਂ ਲਗਾਇਆ ਸ਼ਾਂਤਮਈ ਧਰਨਾ ਮੁਲਾਜਮਾਂ ਦੇ ਸਹਿਯੋਗ ਨਾਲ ਜਾਰੀ ਰਿਹਾ। ਯੂਨੀਅਨ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਨੇ ਯੂਨੀਵਰਸਿਟੀ ਪ੍ਰਸਾਸ਼ਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜਮਾਂ ਦੀਆਂ ਮੰਗਾਂ ਜਲਦ ਪੂਰੀਆਂ ਨਹੀਂ ਹੁੰਦੀਆਂ ਤਾਂ ਆਉਂਦੇ ਦਿਨ੍ਹਾਂ ਵਿੱਚ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ ਜਿਸ ਦੀ ਸਾਰੀ ਜਿੰਮੇਵਾਰੀ ਯੂਨੀਵਰਸਿਟੀ ਪ੍ਰਸਾਸ਼ਨ ਦੀ ਹੋਵੇਗੀ। ਇਸ ਮੌਕੇ ਕਾਰਜਕਾਰਨੀ ਤੋਂ ਇਲਾਵਾ ਸਲਾਹਕਾਰ ਕਮੇਟੀ ਦੇ ਨੁਮਾਇੰਦਿਆਂ ਸਮੇਤ ਕ੍ਰਿਸ਼ਨ ਕੁਮਾਰ, ਮਨਦੀਪ ਚਹਿਲ, ਧਰਮਿੰਦਰ ਸਿੰਘ ਪੰਨੂ, ਮਾਘੀ ਸਿੰਘ, ਚਮਕੌਰ ਸਿੰਘ, ਕੁਲਦੀਪ, ਅਜੇ ਅਰੋੜਾ, ਰਾਜੇਸ਼ ਗੱਗੂ, ਪਰਮਜੀਤ ਸਿੰਘ ਆਦਿ ਹਾਜਰ ਰਹੇ। ਪੰਜਾਬੀ ਯੂਨੀਵਰਸਿਟੀ ਮੁਲਾਜਮ ਸੰਘ ਨੇ ਐਡਵੋਕੇਟ ਕਰਮਜੀਤ ਸਿੰਘ ਚੌਧਰੀ ਨੂੰ ਪੰਜਾਬ ਅਤੇ ਹਰਿਆਣਾ ਦੇ ਮੈਂਬਰ ਬਾਰ ਕੌਂਸਲ ਵਜੋਂ ਜਿੱਤਣ ਤੇ ਸਨਮਾਨ ਸਮਾਰੋਹ ਉਲੀਕਿਆ ਗਿਆ। ਇਸ ਮੌਕੇ ਐਡਵੋਕੇਟ ਕੁਲਬੀਰ ਸਿੰਘ, ਪ੍ਰਧਾਨ ਬਾਰ ਐਸੋਸੀਏਸ਼ਨ, ਰਾਜਪੁਰਾ ਕੋਰਟ; ਐਡਵੋਕੇਟ ਗੁਰਲੀਨ ਕੌਰ, ਲੀਗਲ ਰੀਡਰ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ; ਐਡਵੋਕੇਟ ਮੰਗੂ... Read more
ਸਮੇਂ ਸਿਰ ਤਨਖਾਹਾਂ ਦਾ ਅਗਰ ਪ੍ਰਬੰਧ ਨਹੀਂ ਕਰ ਸਕਦਾ ਤਾਂ ਵਿੱਤ ਅਫ਼ਸਰ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ - ਗੋਪਾਲਪੁਰੀ October 02, 2025 ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਈਫਾ ਪਾਰਟੀ ਦਾ ਰੋਸ – ਪੁਤਲਾ ਫੂਕਿਆ ਸਮੇਂ ਸਿਰ ਤਨਖਾਹਾਂ ਦਾ ਅਗਰ ਪ੍ਰਬੰਧ ਨਹੀਂ ਕਰ ਸਕਦਾ ਤਾਂ ਵਿੱਤ ਅਫ਼ਸਰ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ - ਗੋਪਾਲਪੁਰੀ ਤਨਖਾਹਾਂ ਦੇਰੀ ਨਾਲ ਮਿਲਣ ਕਾਰਨ ਕਰਮਚਾਰੀਆਂ ਨੂੰ ਵਾਧੂ ਜੁਰਮਾਨੇ ਭੁਗਤਣੇ ਪੈਂਦੇ ਹਨ – ਜਗਤਾਰ,ਸ਼ਰਨਦੀਪ ਪਟਿਆਲਾ, 2 ਅਕਤੂਬਰ (ਸੰਵਾਦਦਾਤਾ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਅੱਜ ਈਫਾ ਪਾਰਟੀ ਵੱਲੋਂ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਦੀ ਅਗਵਾਈ ਹੇਠ ਯੂਨੀਵਰਸਿਟੀ ਪ੍ਰਸ਼ਾਸਨ ਦਾ ਪੁਤਲਾ ਫੂਕਿਆ ਗਿਆ। ਰੋਸ ਪ੍ਰਦਰਸ਼ਨ ਦੌਰਾਨ ਵਿੱਤ ਅਫ਼ਸਰ ਖ਼ਿਲਾਫ਼ ਤੀਖ਼ੀ ਨਾਅਰੇਬਾਜ਼ੀ ਵੀ ਕੀਤੀ ਗਈ। ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਨੇ ਕਿਹਾ ਕਿ ਯੂਨੀਵਰਸਿਟੀ ਕਰਮਚਾਰੀਆਂ ਨੂੰ ਹਰ ਮਹੀਨੇ ਤਨਖਾਹ ਦੇਣ ਵਿੱਚ ਹੋ ਰਹੀ ਦੇਰੀ ਕਾਰਨ ਉਹਨਾਂ ਨੂੰ ਬੈਂਕਾਂ ਤੇ ਹੋਰ ਵਿੱਤੀ ਸੰਸਥਾਵਾਂ ਵੱਲੋਂ ਵਾਧੂ ਜੁਰਮਾਨੇ ਭਰਣੇ ਪੈਂਦੇ ਹਨ, ਜੋ ਕਰਮਚਾਰੀਆਂ ਨਾਲ ਵੱਡਾ ਜ਼ੁਲਮ ਹੈ। ਉਨ੍ਹਾਂ ਨੇ ਕਿਹਾ ਕਿ ਇਹ ਹਾਲਾਤ ਅਸਹਿਣਯੋਗ ਹਨ ਅਤੇ ਈਫਾ ਪਾਰਟੀ ਇਸ ਖਿਲਾਫ਼ ਆਵਾਜ਼ ਬੁਲੰਦ ਕਰਦੀ ਰਹੇਗੀ। ਈਫਾ ਪਾਰਟੀ ਨੇ ਯੂਨੀਵਰਸਿਟੀ ਦੇ ਵਿੱਤ ਅਫ਼ਸਰ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਜੇਕਰ ਉਹ ਸਮੇਂ-ਸਿਰ ਤਨਖਾਹ ਨਹੀਂ ਦੇ ਸਕਦੇ ਤਾਂ ਉਹਨਾਂ ਨੂੰ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਗੋਪਾਲਪੁਰੀ ਨੇ ਕਿਹਾ ਕਿ ਜੇਕਰ ਹਾਲਾਤ ਨਾ ਸੁਧਰੇ ਤਾਂ ਈਫਾ ... Read more
Comments
Post a Comment