ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਦੀਆਂ ਮੁਸਕਿਲਾਂ ਦਾ ਜਲਦੀ ਹੱਲ ਕੀਤਾ ਜਾਵੇਗਾ - ਭਗਵੰਤ ਮਾਨ
ਪੰਜਾਬੀ ਯੂਨੀਵਰਸਿਟੀ ਮੁਲਾਜ਼ਮਾਂ ਦੇ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਨੇ ਲਿਆ ਮੁੱਖ ਮੰਤਰੀ ਸ. ਭਗਵੰਤ ਮਾਨ ਤੋਂ ਆਸ਼ੀਰਵਾਦ ਚੰਡੀਗੜ੍ਹ 29 ਮਾਰਚ : ਗੁਰਜੀਤ ਸਿੰਘ ਗੋਪਾਲਪੁਰੀ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਨਾਲ ਨਾਨ - ਟੀਚਿੰਗ ਸੰਘ ਦੀਆਂ ਚੋਣਾਂ ਜਿੱਤਣ ਉਪਰੰਤ ਨਿੱਜੀ ਮੁਲਾਕਾਤ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਗੋਪਾਲਪੁਰੀ ਨੇ ਮੁੱਖ ਮੰਤਰੀ ਸਾਹਿਬ ਤੋਂ ਆਸ਼ੀਰਵਾਦ ਲਿਆ ਅਤੇ ਪੰਜਾਬ ਦੀ ਤਰੱਕੀ ਲਈ ਉਨ੍ਹਾਂ ਦੀ ਵਚਨਬੱਧਤਾ ਦੀ ਦਿਲੋਂ ਸਰਾਹਨਾ ਕਰਦਿਆਂ ਮੁਬਾਰਕਬਾਦ ਦਿੱਤੀ। ਮੀਟਿੰਗ ਦੌਰਾਨ ਗੁਰਜੀਤ ਸਿੰਘ ਗੋਪਾਲਪੁਰੀ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸੰਬੰਧਿਤ ਕਈ ਗੰਭੀਰ ਮਸਲੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦੇ ਗਏ। ਉਨ੍ਹਾਂ ਨੇ ਖਾਸ ਤੌਰ ‘ਤੇ ਕਰਮਚਾਰੀਆਂ ਦੀਆਂ ਲੰਬਿਤ ਮੰਗਾਂ, ਪ੍ਰਸ਼ਾਸਨਿਕ ਪੱਧਰ ‘ਤੇ ਹੋ ਰਹੀਆਂ ਬੇਨਿਯਮੀਆਂ ਅਤੇ ਹੋਰ ਸੰਬੰਧਿਤ ਮੁੱਦਿਆਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਨੇ ਗੱਲਬਾਤ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਇਨ੍ਹਾਂ ਸਾਰੇ ਮਸਲਿਆਂ ਦਾ ਜਲਦ ਤੋਂ ਜਲਦ ਯੋਗ ਹੱਲ ਕੀਤਾ ਜਾਵੇਗਾ। ਇਸ ਮੌਕੇ ਗੁਰਜੀਤ ਸਿੰਘ ਗੋਪਾਲਪੁਰੀ ਨੇ ਆਸ ਜਤਾਈ ਕਿ ਮੁੱਖ ਮੰਤਰੀ ਦੀ ਦਖਲਅੰਦਾਜ਼ੀ ਨਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਸਲੇ ਜਲਦੀ ਹੀ ਸੁਲਝਾਏ ਜਾਣਗੇ ਅਤੇ ਕਰਮਚਾਰੀਆਂ ਨੂੰ ਨਿਆਂ ਮਿਲੇਗਾ। #bhagwantm...

Comments
Post a Comment