ਪੰਜਾਬੀ ਯੂਨੀਵਰਸਿਟੀ ਦੇ VC ਸਮੇਤ 4 ਤੇ ਪਰਚਾ ਦਰਜ
ਪੰਜਾਬੀ ਯੂਨੀਵਰਸਿਟੀ ਦੇ VC ਸਮੇਤ 4 ਤੇ ਪਰਚਾ ਦਰਜ
ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਮਹਾਨ ਕੋਸ਼ ਦੀਆਂ ਕਾਪੀਆਂ ਨੂੰ ਮਿੱਟੀ 'ਚ ਦੱਬ ਕੇ ਨਸ਼ਟ ਕਰਨ ਦੇ ਮਾਮਲੇ ਚ ਥਾਣਾ ਅਰਬਨ ਅਸਟੇਟ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਰਜਿਸਟਰਾਰ, ਡੀਨ ਅਕਾਦਮਿਕ ਅਤੇ ਪਬਲੀਕੇਸ਼ਨਜ਼ ਬਿਊਰੋ ਇੰਚਾਰਜ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਮਨਵਿੰਦਰ ਸਿੰਘ ਵਲੋਂ ਦਿੱਤੇ ਬਿਆਨ ਵਿਚ ਦੋਸ਼ ਹੈ ਕਿ ਯੂਨੀਵਰਸਿਟੀ ਵਿੱਚ ਮਹਾਨ ਕੋਸ਼ ਦੀਆਂ ਪੋਥੀਆਂ ਸਾਜ਼ਿਸ਼ ਤਹਿਤ ਬਿਨਾ ਮਰਿਆਦਾ ਤੇ ਸਤਿਕਾਰ ਦੇ ਪੈਰਾਂ 'ਚ ਲਤਾੜਦੇ ਹੋਏ ਮਿੱਟੀ 'ਚ ਸੁੱਟ ਕੇ ਬੇਅਦਬੀ ਕੀਤੀ ਹੈ।
ਦੋਸ਼ਾਂ ਦੇ ਅਧਾਰ 'ਤੇ ਪੁਲਿਸ ਨੇ ਵਾਈਸ ਚਾਂਸਲਰ ਜਗਦੀਪ ਸਿੰਘ, ਰਜਿਸਟਰਾਰ ਦਵਿੰਦਰ ਸਿੰਘ, ਦਿਨ ਅਕਾਦਮਿਕ ਜਸਵਿੰਦਰ ਸਿੰਘ ਅਤੇ ਪਬਲੀਕੇਸ਼ਨਜ਼ ਬਿਊਰੋ ਇੰਚਾਰਜ ਹਰਜਿੰਦਰਪਾਲ ਸਿੰਘ ਨੂੰ ਨਾਮਜ਼ਦ ਕੀਤਾ ਹੈ।

Comments
Post a Comment