ਪੰਜਾਬੀ ਯੂਨੀਵਰਸਿਟੀ ਵਿੱਚ ਛੁੱਟੀਆਂ | ਮਹੀਨਾ ਸ਼ੁਰੂ ਹੁੰਦਿਆਂ ਹੀ ਮੁਲਾਜ਼ਮ ਆਗੂ ਨੇ ਤਨਖਾਹਾਂ ਜਾਰੀ ਕਰਨ ਦੀ ਕੀਤੀ ਮੰਗ

 ਪੰਜਾਬੀ ਯੂਨੀਵਰਸਿਟੀ ਵਿੱਚ ਛੁੱਟੀਆਂ | ਮਹੀਨਾ ਸ਼ੁਰੂ ਹੁੰਦਿਆਂ ਹੀ ਮੁਲਾਜ਼ਮ ਆਗੂ ਨੇ ਤਨਖਾਹਾਂ ਜਾਰੀ ਕਰਨ ਦੀ ਕੀਤੀ ਮੰਗ 



ਪਟਿਆਲਾ, 01 ਸਤੰਬਰ : ਪੰਜਾਬ ਸਰਕਾਰ ਉੱਚ ਸਿੱਖਿਆ ਤੇ ਭਾਸ਼ਾ ਵਿਭਾਗ ਵੱਲੋਂ 01-09-2025 ਨੂੰ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕੈਂਪਸ/ਨੇਬਰਹੁੱਡ ਕੈਂਪਸਾਂ ਦੇ ਵਿਦਿਆਰਥੀਆਂ ਲਈ 03 ਸਤੰਬਰ 2025 ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਇਹ ਫੈਸਲਾ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸਰਕਾਰੀ ਹਦਾਇਤਾਂ ਅਨੁਸਾਰ ਲਿਆ ਗਿਆ ਹੈ। ਇਸ ਦਿਨ ਯੂਨੀਵਰਸਿਟੀ ਵਿੱਚ ਕੋਈ ਅਕਾਦਮਿਕ ਤੇ ਪ੍ਰਸ਼ਾਸਨਕ ਕਾਰਜ ਨਹੀਂ ਹੋਣਗੇ।

ਛੁੱਟੀ ਦਾ ਐਲਾਨ ਤੋਂ ਪਹਿਲਾਂ ਹੀ ਈਫਾ ਪਾਰਟੀ ਦੇ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਨੇ ਵੀਡੀਓ ਜਾਰੀ ਕਰਕੇ ਅਤੇ ਰਜਿਸਟਰਾਰ ਨੂੰ ਪੱਤਰ ਲਿਖਿਆ ਗਿਆ ਅਤੇ ਕਿਹਾ ਕਿ ਪੰਜਾਬ ਦੇ ਹਾਲਾਤਾਂ ਨੂੰ ਦੇਖਦੇ ਮੁਲਾਜ਼ਮਾਂ ਦੀ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ|ਇਹ ਗੋਪਾਲਪੁਰੀ ਦਾ ਪੱਤਰ ਅਤੇ ਵੀਡੀਓ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਮੁਲਾਜ਼ਮਾਂ ਦੇ ਵੱਖ - ਵੱਖ ਵਟਸਐਪ ਗਰੁੱਪਾਂ ਵਿੱਚ ਵਾਇਰਲ ਹੋ ਰਿਹਾ ਹੈ|

#flood #punjabfloods2025 #floodupdate2025 #university #collages #holiday #universitypost 

Comments

Popular posts from this blog

ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਦੀਆਂ ਮੁਸਕਿਲਾਂ ਦਾ ਜਲਦੀ ਹੱਲ ਕੀਤਾ ਜਾਵੇਗਾ - ਭਗਵੰਤ ਮਾਨ

ਪੰਜਾਬੀ ਯੂਨੀਵਰਸਿਟੀ ਦੇ VC ਸਮੇਤ 4 ਤੇ ਪਰਚਾ ਦਰਜ