ਸਮੇਂ ਸਿਰ ਤਨਖਾਹਾਂ ਦਾ ਅਗਰ ਪ੍ਰਬੰਧ ਨਹੀਂ ਕਰ ਸਕਦਾ ਤਾਂ ਵਿੱਤ ਅਫ਼ਸਰ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ - ਗੋਪਾਲਪੁਰੀ

 ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਈਫਾ ਪਾਰਟੀ ਦਾ ਰੋਸ – ਪੁਤਲਾ ਫੂਕਿਆ

ਸਮੇਂ ਸਿਰ ਤਨਖਾਹਾਂ ਦਾ ਅਗਰ ਪ੍ਰਬੰਧ ਨਹੀਂ ਕਰ ਸਕਦਾ ਤਾਂ ਵਿੱਤ ਅਫ਼ਸਰ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ -  ਗੋਪਾਲਪੁਰੀ


ਤਨਖਾਹਾਂ ਦੇਰੀ ਨਾਲ ਮਿਲਣ ਕਾਰਨ ਕਰਮਚਾਰੀਆਂ ਨੂੰ ਵਾਧੂ ਜੁਰਮਾਨੇ ਭੁਗਤਣੇ ਪੈਂਦੇ ਹਨ – ਜਗਤਾਰ,ਸ਼ਰਨਦੀਪ


ਪਟਿਆਲਾ, 2 ਅਕਤੂਬਰ (ਸੰਵਾਦਦਾਤਾ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਅੱਜ ਈਫਾ ਪਾਰਟੀ ਵੱਲੋਂ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਦੀ ਅਗਵਾਈ ਹੇਠ ਯੂਨੀਵਰਸਿਟੀ ਪ੍ਰਸ਼ਾਸਨ ਦਾ ਪੁਤਲਾ ਫੂਕਿਆ ਗਿਆ। ਰੋਸ ਪ੍ਰਦਰਸ਼ਨ ਦੌਰਾਨ ਵਿੱਤ ਅਫ਼ਸਰ ਖ਼ਿਲਾਫ਼ ਤੀਖ਼ੀ ਨਾਅਰੇਬਾਜ਼ੀ ਵੀ ਕੀਤੀ ਗਈ।


ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਨੇ ਕਿਹਾ ਕਿ ਯੂਨੀਵਰਸਿਟੀ ਕਰਮਚਾਰੀਆਂ ਨੂੰ ਹਰ ਮਹੀਨੇ ਤਨਖਾਹ ਦੇਣ ਵਿੱਚ ਹੋ ਰਹੀ ਦੇਰੀ ਕਾਰਨ ਉਹਨਾਂ ਨੂੰ ਬੈਂਕਾਂ ਤੇ ਹੋਰ ਵਿੱਤੀ ਸੰਸਥਾਵਾਂ ਵੱਲੋਂ ਵਾਧੂ ਜੁਰਮਾਨੇ ਭਰਣੇ ਪੈਂਦੇ ਹਨ, ਜੋ ਕਰਮਚਾਰੀਆਂ ਨਾਲ ਵੱਡਾ ਜ਼ੁਲਮ ਹੈ। ਉਨ੍ਹਾਂ ਨੇ ਕਿਹਾ ਕਿ ਇਹ ਹਾਲਾਤ ਅਸਹਿਣਯੋਗ ਹਨ ਅਤੇ ਈਫਾ ਪਾਰਟੀ ਇਸ ਖਿਲਾਫ਼ ਆਵਾਜ਼ ਬੁਲੰਦ ਕਰਦੀ ਰਹੇਗੀ।

ਈਫਾ ਪਾਰਟੀ ਨੇ ਯੂਨੀਵਰਸਿਟੀ ਦੇ ਵਿੱਤ ਅਫ਼ਸਰ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਜੇਕਰ ਉਹ ਸਮੇਂ-ਸਿਰ ਤਨਖਾਹ ਨਹੀਂ ਦੇ ਸਕਦੇ ਤਾਂ ਉਹਨਾਂ ਨੂੰ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਗੋਪਾਲਪੁਰੀ ਨੇ ਕਿਹਾ ਕਿ ਜੇਕਰ ਹਾਲਾਤ ਨਾ ਸੁਧਰੇ ਤਾਂ ਈਫਾ ਪਾਰਟੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਇਸ ਰੋਸ ਪ੍ਰਦਰਸ਼ਨ ਵਿੱਚ ਈਫਾ ਪਾਰਟੀ ਦੇ ਜਨਰਲ ਸਕੱਤਰ ਜਗਤਾਰ ਸਿੰਘ ਸੈਣੀ, ਮੀਤ ਪ੍ਰਧਾਨ ਸੰਜੀਵ ਕੁਮਾਰ, ਖਜਾਨਚੀ ਸ਼ਰਨਦੀਪ ਕੌਰ, ਸ਼ਿਵ ਸਰਜਨ ਸਮੇਤ ਯੂਨੀਵਰਸਿਟੀ ਕਰਮਚਾਰੀ ਹਾਜ਼ਰ ਰਹੇ ਤੇ ਪ੍ਰਸ਼ਾਸਨ ਵਿਰੁੱਧ ਸਖ਼ਤ ਰਵੱਈਆ ਅਪਣਾਇਆ।

#punjabiuniversity #nosalary #employees #news #patiala #punjab #patialanews #viralnews

Comments

Popular posts from this blog

ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਦੀਆਂ ਮੁਸਕਿਲਾਂ ਦਾ ਜਲਦੀ ਹੱਲ ਕੀਤਾ ਜਾਵੇਗਾ - ਭਗਵੰਤ ਮਾਨ

ਪੰਜਾਬੀ ਯੂਨੀਵਰਸਿਟੀ ਦੇ VC ਸਮੇਤ 4 ਤੇ ਪਰਚਾ ਦਰਜ

ਪੰਜਾਬੀ ਯੂਨੀਵਰਸਿਟੀ ਵਿੱਚ ਛੁੱਟੀਆਂ | ਮਹੀਨਾ ਸ਼ੁਰੂ ਹੁੰਦਿਆਂ ਹੀ ਮੁਲਾਜ਼ਮ ਆਗੂ ਨੇ ਤਨਖਾਹਾਂ ਜਾਰੀ ਕਰਨ ਦੀ ਕੀਤੀ ਮੰਗ