ਪੰਜਾਬੀ ਯੂਨੀਵਰਸਿਟੀ ਪਟਿਆਲਾ — ਕਰਮਚਾਰੀਆਂ ਨੂੰ ਅਜੇ ਤੱਕ ਤਨਖਾਹ ਨਹੀਂ ਮਿਲੀ, ਈਫਾ ਪਾਰਟੀ ਵੱਲੋਂ ਧਰਨਾ ਜਾਰੀ

ਪੰਜਾਬੀ ਯੂਨੀਵਰਸਿਟੀ ਪਟਿਆਲਾ — ਕਰਮਚਾਰੀਆਂ ਨੂੰ ਅਜੇ ਤੱਕ ਤਨਖਾਹ ਨਹੀਂ ਮਿਲੀ, ਈਫਾ ਪਾਰਟੀ ਵੱਲੋਂ ਧਰਨਾ ਜਾਰੀ



ਪਟਿਆਲਾ (ਪੱਤਰ ਪ੍ਰੇਰਕ) 09ਅਕਤੂਬਰ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਰਮਚਾਰੀਆਂ ਨੂੰ ਅਕਤੂਬਰ ਮਹੀਨੇ ਦੀ ਤਨਖਾਹ ਅਜੇ ਤੱਕ ਨਹੀਂ ਮਿਲੀ। ਹਰ ਮਹੀਨੇ ਦੀ ਤਰ੍ਹਾਂ ਇਸ ਵਾਰੀ ਵੀ ਤਨਖਾਹ ਜਾਰੀ ਕਰਨ ਵਿੱਚ ਦੇਰੀ ਹੋਣ ਕਾਰਨ ਕਰਮਚਾਰੀਆਂ ਵਿੱਚ ਨਿਰਾਸ਼ਾ ਅਤੇ ਗੁੱਸੇ ਦਾ ਮਾਹੌਲ ਹੈ।ਤਨਖਾਹਾਂ ਸਮੇਂ ਸਿਰ ਪਵਾਉਣ ਲਈ 1 ਅਕਤੂਬਰ ਤੋ ਵਿੱਤ ਅਫ਼ਸਰ ਦੇ ਗੇਟ ਅੱਗੇ ਲਗਾਤਾਰ ਧਰਨਾ ਚੱਲ ਰਿਹਾ ਹੈ|ਅੱਜ ਇਸਤਰੀਆਂ ਦਾ ਕਰਵਾਚੋਥ ਦਾ ਵਰਤ ਹੋਣ ਦੇ ਬਾਵਜੂਦ ਤਨਖਾਹਾਂ ਜਾਰੀ ਨਹੀਂ ਕੀਤੀਆਂ ਗਈਆਂ |

ਈਫਾ (Employees Federation Association) ਪਾਰਟੀ ਵੱਲੋਂ ਦੱਸਿਆ ਗਿਆ ਹੈ ਕਿ 1 ਤਾਰੀਖ ਤੋਂ ਹੀ ਕਰਮਚਾਰੀ ਤਨਖਾਹ ਦੀ ਉਡੀਕ ਕਰ ਰਹੇ ਹਨ, ਪਰ ਪ੍ਰਸ਼ਾਸਨ ਵੱਲੋਂ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ ਗਿਆ। ਯੂਨੀਵਰਸਿਟੀ ਪ੍ਰਸ਼ਾਸਨ ਦੀ ਇਹ ਲਾਪਰਵਾਹੀ ਕਰਮਚਾਰੀਆਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਕਰ ਰਹੀ ਹੈ | ਈਫਾ ਪਾਰਟੀ ਦੇ ਆਗੂ ਗੁਰਜੀਤ ਸਿੰਘ ਗੋਪਾਲਪੁਰੀ ਨੇ ਕਿਹਾ ਕਿ,

“ਹਰ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਵੀ ਤਨਖਾਹ ਦੇਰੀ ਨਾਲ ਆਉਣਾ ਯੂਨੀਵਰਸਿਟੀ ਦੀ ਪ੍ਰਬੰਧਕੀ ਨਾਕਾਮੀ ਹੈ। ਜੇਕਰ ਤਨਖਾਹ ਤੁਰੰਤ ਜਾਰੀ ਨਾ ਕੀਤੀ ਗਈ ਤਾਂ ਈਫਾ ਪਾਰਟੀ ਹੋਰ ਵੱਡਾ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵੇਗੀ।”

ਇਸ ਧਰਨੇ ਵਿੱਚ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ ਸੈਣੀ, ਸ਼ਰਨਦੀਪ ਕੌਰ, ਮੰਜੂ ਵਰਮਾ, ਸਜੀਵ ਕੁਮਾਰ, ਗੁਰਧਿਆਨ ਸਿੰਘ, ਬਹਾਦਰ ਸਿੰਘ ਸ਼ਿਵ ਸਰਜਨ, ਹਰਦਾਸ ਸਿੰਘ ਵੀ ਵਿਸ਼ੇਸ਼ ਤੌਰ ਤੇ ਧਰਨੇ ਵਿੱਚ ਸ਼ਾਮਿਲ ਹੋਏ|

#punjabiuniversity #employees #nosalary #strike #darna


Comments

Popular posts from this blog

ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਦੀਆਂ ਮੁਸਕਿਲਾਂ ਦਾ ਜਲਦੀ ਹੱਲ ਕੀਤਾ ਜਾਵੇਗਾ - ਭਗਵੰਤ ਮਾਨ

ਪੰਜਾਬੀ ਯੂਨੀਵਰਸਿਟੀ ਦੇ VC ਸਮੇਤ 4 ਤੇ ਪਰਚਾ ਦਰਜ

ਪੰਜਾਬੀ ਯੂਨੀਵਰਸਿਟੀ ਵਿੱਚ ਛੁੱਟੀਆਂ | ਮਹੀਨਾ ਸ਼ੁਰੂ ਹੁੰਦਿਆਂ ਹੀ ਮੁਲਾਜ਼ਮ ਆਗੂ ਨੇ ਤਨਖਾਹਾਂ ਜਾਰੀ ਕਰਨ ਦੀ ਕੀਤੀ ਮੰਗ