ਬਾਰ ਕੌਂਸਲ ਪੰਜਾਬ ਅਤੇ ਹਰਿਆਣਾ ਵਜੋਂ ਜਿੱਤੇ ਮੈਂਬਰ ਨੇ ਪੰਜਾਬੀ ਯੂਨੀਵਰਸਿਟੀ ਮੁਲਾਜਮ ਸੰਘ ਨੂੰ ਸਹਿਯੋਗ ਦੇਣ ਦਾ ਦਿੱਤਾ ਭਰੋਸਾ

  *ਸੱਤਵੇਂ ਦਿਨ ਵੀ ਜਾਰੀ ਰਿਹਾ ਮੁਲਾਜਮ ਸੰਘ ਦਾ ਧਰਨਾ*

**ਬਾਰ ਕੌਂਸਲ ਪੰਜਾਬ ਅਤੇ ਹਰਿਆਣਾ ਵਜੋਂ ਜਿੱਤੇ ਮੈਂਬਰ ਨੇ ਪੰਜਾਬੀ ਯੂਨੀਵਰਸਿਟੀ ਮੁਲਾਜਮ ਸੰਘ ਨੂੰ ਸਹਿਯੋਗ ਦੇਣ ਦਾ ਦਿੱਤਾ ਭਰੋਸਾ**

ਅੱਜ ਮਿਤੀ 05.05.2026 ਨੂੰ ਪੰਜਾਬੀ ਯੂਨੀਵਰਸਿਟੀ ਨਾਨ ਟੀਚਿੰਗ ਕਰਮਚਾਰੀ ਸੰਘ ਵਲੋਂ ਲਗਾਇਆ ਸ਼ਾਂਤਮਈ ਧਰਨਾ ਮੁਲਾਜਮਾਂ ਦੇ ਸਹਿਯੋਗ ਨਾਲ ਜਾਰੀ ਰਿਹਾ। ਯੂਨੀਅਨ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਨੇ ਯੂਨੀਵਰਸਿਟੀ ਪ੍ਰਸਾਸ਼ਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜਮਾਂ ਦੀਆਂ ਮੰਗਾਂ ਜਲਦ ਪੂਰੀਆਂ ਨਹੀਂ ਹੁੰਦੀਆਂ ਤਾਂ ਆਉਂਦੇ ਦਿਨ੍ਹਾਂ ਵਿੱਚ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ ਜਿਸ ਦੀ ਸਾਰੀ ਜਿੰਮੇਵਾਰੀ ਯੂਨੀਵਰਸਿਟੀ ਪ੍ਰਸਾਸ਼ਨ ਦੀ ਹੋਵੇਗੀ। ਇਸ ਮੌਕੇ ਕਾਰਜਕਾਰਨੀ ਤੋਂ ਇਲਾਵਾ ਸਲਾਹਕਾਰ ਕਮੇਟੀ ਦੇ ਨੁਮਾਇੰਦਿਆਂ ਸਮੇਤ ਕ੍ਰਿਸ਼ਨ ਕੁਮਾਰ, ਮਨਦੀਪ ਚਹਿਲ, ਧਰਮਿੰਦਰ ਸਿੰਘ ਪੰਨੂ, ਮਾਘੀ ਸਿੰਘ, ਚਮਕੌਰ ਸਿੰਘ, ਕੁਲਦੀਪ, ਅਜੇ ਅਰੋੜਾ, ਰਾਜੇਸ਼ ਗੱਗੂ, ਪਰਮਜੀਤ ਸਿੰਘ ਆਦਿ ਹਾਜਰ ਰਹੇ।

ਪੰਜਾਬੀ ਯੂਨੀਵਰਸਿਟੀ ਮੁਲਾਜਮ ਸੰਘ ਨੇ ਐਡਵੋਕੇਟ ਕਰਮਜੀਤ ਸਿੰਘ ਚੌਧਰੀ ਨੂੰ ਪੰਜਾਬ ਅਤੇ ਹਰਿਆਣਾ ਦੇ ਮੈਂਬਰ ਬਾਰ ਕੌਂਸਲ ਵਜੋਂ ਜਿੱਤਣ ਤੇ ਸਨਮਾਨ ਸਮਾਰੋਹ ਉਲੀਕਿਆ ਗਿਆ। ਇਸ ਮੌਕੇ ਐਡਵੋਕੇਟ ਕੁਲਬੀਰ ਸਿੰਘ, ਪ੍ਰਧਾਨ ਬਾਰ ਐਸੋਸੀਏਸ਼ਨ, ਰਾਜਪੁਰਾ ਕੋਰਟ; ਐਡਵੋਕੇਟ ਗੁਰਲੀਨ ਕੌਰ, ਲੀਗਲ ਰੀਡਰ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ; ਐਡਵੋਕੇਟ ਮੰਗੂ ਸਿੰਘ, ਚੇਅਰਮੈਨ, ਪੰਜਾਬੀ ਯੂਨੀਵਰਸਿਟੀ ਕਰਮਚਾਰੀ ਐਸੋਸੀਏਸ਼ਨ; ਐਡਵੋਕੇਟ ਜਤਿੰਦਰਪਾਲ, ਲੀਗਲ ਅਡਵਾਈਜਰ, ਪੰਜਾਬੀ ਯੂਨੀਵਰਸਿਟੀ ਕਰਮਚਾਰੀ ਐਸੋਸੀਏਸ਼ਨ; ਐਡਵੋਕੇਟ ਜਸਪ੍ਰੀਤ ਸਿੰਘ ਪਟਿਆਲਾ ਕੋਰਟ; ਐਡਵੋਕੇਟ ਸੰਦੀਪ ਸਿੰਘ ਪਟਿਆਲਾ ਕੋਰਟ; ਤਰਨ ਚੀਮਾ, ਪੀ.ਐਚ.ਡੀ ਸਕਾਲਰ ਆਦਿ ਹਾਜਰ ਰਹੇ। ਪੰਜਾਬੀ ਯੂਨੀਵਰਸਿਟੀ ਕਰਮਚਾਰੀ ਐਸੋਸੀਏਸ਼ਨ ਨੇ ਆਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ। ਇਸ ਮੌਕੇ ਕਰਮਜੀਤ ਸਿੰਘ ਚੌਧਰੀ, ਮੈਂਬਰ ਬਾਰ ਕੌਂਸਲ, ਪੰਜਾਬ ਅਤੇ ਹਰਿਆਣਾ ਨੇ ਪੰਜਾਬੀ ਯੂਨੀਵਰਸਿਟੀ ਕਰਮਚਾਰੀ ਸੰਘ ਦਾ ਪੂਰਨ ਤੌਰ ਤੇ ਸਾਥ ਦੇਣ ਦਾ ਵਾਅਦਾ ਕੀਤਾ।

Comments

Popular posts from this blog

ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਦੀਆਂ ਮੁਸਕਿਲਾਂ ਦਾ ਜਲਦੀ ਹੱਲ ਕੀਤਾ ਜਾਵੇਗਾ - ਭਗਵੰਤ ਮਾਨ

ਪੰਜਾਬੀ ਯੂਨੀਵਰਸਿਟੀ ਦੇ VC ਸਮੇਤ 4 ਤੇ ਪਰਚਾ ਦਰਜ

ਪੰਜਾਬੀ ਯੂਨੀਵਰਸਿਟੀ ਵਿੱਚ ਛੁੱਟੀਆਂ | ਮਹੀਨਾ ਸ਼ੁਰੂ ਹੁੰਦਿਆਂ ਹੀ ਮੁਲਾਜ਼ਮ ਆਗੂ ਨੇ ਤਨਖਾਹਾਂ ਜਾਰੀ ਕਰਨ ਦੀ ਕੀਤੀ ਮੰਗ